ਨਗਰ ਕੌਂਸਲ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ, ਸ਼ਹਿਰ ਵਾਸੀਆਂ ਨੇ ਦਿੱਤਾ ਪੂਰਾ ਸਹਿਯੋਗ

May 27, 2026 Punjabi Page 5

ਨਗਰ ਕੌਂਸਲ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ, ਸ਼ਹਿਰ ਵਾਸੀਆਂ ਨੇ ਦਿੱਤਾ ਪੂਰਾ ਸਹਿਯੋਗ

ਬੁਢਲਾਡਾ, 26 ਮਈ (ਅਮਿਤ ਸਿੰਦਲ) ਬੁਢਲਾਡਾ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਸ਼ਹਿਰ ਵਿੱਚ ਪੂਰੀ ਤਰ੍ਹਾਂ ਸ਼ਾਂਤੀਪੂਰਨ ਮਾਹੌਲ ਦੇਖਣ ਨੂੰ ਮਿਲਿਆ। ਸਾਰੇ ਉਮੀਦਵਾਰਾਂ ਵੱਲੋਂ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦਾ ਕੋਈ ਝਗੜਾ ਜਾਂ ਵਿਵਾਦ ਨਹੀਂ ਕੀਤਾ ਗਿਆ। ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦਿੱਤਾ। ਵੱਖ-ਵੱਖ ਵਾਰਡਾਂ ਵਿੱਚ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਹੋਈ ਅਤੇ ਲੋਕਾਂ ਵਿੱਚ ਲੋਕਤੰਤਰ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ। ਉਮੀਦਵਾਰਾਂ ਵੱਲੋਂ ਵੀ ਆਪਸੀ ਭਾਈਚਾਰੇ ਅਤੇ ਸਦਭਾਵਨਾ ਦਾ ਸੁਨੇਹਾ ਦਿੱਤਾ ਗਿਆ। ਸ਼ਹਿਰ ਵਾਸੀਆਂ ਨੇ ਆਸ ਪ੍ਰਗਟਾਈ ਕਿ ਜੋ ਵੀ ਉਮੀਦਵਾਰ ਜਿੱਤ ਕੇ ਆਵੇਗਾ, ਉਹ ਸ਼ਹਿਰ ਦੇ ਵਿਕਾਸ ਲਈ ਕੰਮ ਕਰੇਗਾ।

Discussion

Be the first to comment

Join in

Leave a comment

Your Email address will not be published.