ਨਗਰ ਨਿਗਮ ਚੋਣਾਂ ਕਾਰਨ-ਸਰਕਾਰ ਵੱਲੋਂ ਛੁੱਟੀ ਦਾ ਐਲਾਨ
ਚੰਡੀਗੜ੍ਹ, 24 ਮਈ (ਪੰਜਾਬ ਟਾਈਮਜ਼ ਬਿਊਰੋ)- ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ। ਮੁੱਖ ਚੋਣ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੇ ਬਾਹਰਲੇ ਲੋਕਾਂ ਨੂੰ ਚੋਣ ਖੇਤਰ ਛੱਡ ਜਾਣ ਲਈ ਵੀ ਹੁਕਮ ਜਾਰੀ ਕੀਤੇ ਹਨ।
Discussion
Be the first to comment