ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

May 25, 2026 Punjabi Page 1

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

ਪੰਜਾਬ ਟਾਈਮਜ਼ ਵਿਸ਼ੇਸ਼

ਬਲਜੀਤ ਸਿੰਘ ਬਰਾੜ

ਫਿਰੋਜ਼ਪੁਰ, 24 ਮਈ- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਪੁਲਿਸ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੂਥੇ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਮਹਾਂਲਮ; ਅਤੇ ਫਿਰਦੌਸ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ।

ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਪੁੱਛਗਿੱਛ ਕਰਕੇ ਵੀ ਕਈ ਹੋਰ ਕੜੀ ਹੈ, ਜਿਹੜੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਗ੍ਰਿਫਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਾਜਾ ਕੀਤਾ ਜਾ ਸਕੇ।

ਐਸਐਸਪੀ ਸੀਆਈ ਫਿਰੋਜ਼ਪੁਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬੱਗੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਫਿਰਦੌਸ ਪਾਲ ਬੂਟਾ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ। ਜਾਣਕਾਰੀ ‘ਚ ਇਹ ਵੀ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਉਕਤ ਲੋਕ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਪਿੰਡ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਛਾਪੇਮਾਰੀ ਕਰਕੇ ਪਿੰਡ ਬੂਥੇ ਵਾਲਾ ਦੇ ਖੇਤਰ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।

Discussion

Be the first to comment

Join in

Leave a comment

Your Email address will not be published.