ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ
ਪੰਜਾਬ ਟਾਈਮਜ਼ ਵਿਸ਼ੇਸ਼ / ਬਲਜੀਤ ਸਿੰਘ ਬਰਾੜ
ਚੰਡੀਗੜ੍ਹ, 19 ਮਈ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਅਤੇ ਅੰਤਿਮ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ ‘ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਕੇ. ਸਿਨਹਾ ਵੀ ਹਾਜ਼ਰ ਸਨ।
ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਸਕੀਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਸਮੇਂ ਸਿਰ ਤੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ। ਸਮਾਂਬੱਧਤਾ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੇ ਵਿਸਤ੍ਰਿਤ ਪ੍ਰੋਜੈਕਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਅਪ੍ਰੈਲ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।
ਸਮੁੱਚੇ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਕਮਿਸ਼ਨਰ ਪੱਧਰ ‘ਤੇ ਕੰਮ ਦੀ ਰਫਤਾਰ ਵਧਾਉਣ ਲਈ ਹਰ ਹਫਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਸਿਸਟੈਂਟ ਕਮਿਸ਼ਨਰਾਂ, ਸਥਾਨਕ ਸਰਕਾਰਾਂ ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦ ਸਨ।
Discussion
Be the first to comment