ਜਨਗਣਨਾ ਫਾਰਮ ‘ਚੋਂ ਅਪਮਾਨਜਨਕ ਸ਼ਬਦ ਹਟਾਏ ਜਾਣ: ਜਸਵੀਰ ਸਿੰਘ ਗੜ੍ਹੀ
ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ, 19 ਮਈ (ਪੰਜਾਬ ਟਾਈਮਜ਼ ਬਿਊਰੋ)- ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫਾਰਮ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਲਈ ਮਹਾਰੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਹਾਰੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੋਕਣ/ਹਟਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਮਾੜੇ ਵਿਵਹਾਰੀ ਸ਼ਬਦਾਵਲੀ ਨੂੰ ਤੁਰੰਤ ਹਟਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ ਪੀਐਸਐਸਐਸਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਵਿੰਨ੍ਹੀ ਦੀ ਲਗਾਤਾਰ ਵਰਤੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ), ਅਨੁਛੇਦ 17 (ਛੂਤਛਾਤ ਦਾ ਖਾਤਮਾ), ਅਤੇ ਅਨੁਛੇਦ 21 (ਸਨਮਾਨ ਨਾਲ ਜਿਊਣ ਦਾ ਅਧਿਕਾਰ) ਦੀ ਸਿੱਧੀ ਉਲੰਘਣਾ ਕਰਦੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਹੁਣੇ ਸੌਂਪੇ ਗਏ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਸਾਰੇ ਵਿਭਾਗਾਂ/ਬੋਰਡਾਂ/ ਕਾਰਪੋਰੇਸ਼ਨਾਂ ਨੂੰ ਜਨਗਣਨਾ ਫਾਰਮੈਟ ਅਤੇ ਸਬ-ਗਣਨਾ ਪੋਰਟਲ ਤੋਂ ਤੁਰੰਤ ਹਟਾਉਣ ਸਬੰਧੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਉਪਾਅ ਸੁਝਾਏ ਗਏ ਹਨ।