ਸ਼੍ਰੋਮਣੀ ਪੂਰਨ ਸੁਰਜੀਤ ਦੇ ਨਵੇਂ ਨਿਯੁਕਤ ਅਹੁਦੇਦਾਰਾਂ ਦਾ ਹੋਇਆ ਸਨਮਾਨ
ਪਵਨ ਕੁਮਾਰ ਆਸ਼ੂ (ਟਾਂਡਾ ਉੜਮੁੜ)
ਪੰਜਾਬ ਟਾਈਮਜ਼ ਵਿਸ਼ੇਸ਼
ਟਾਂਡਾ ਉੜਮੁੜ 22 ਮਈ – ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਦੇ ਨਵੇਂ ਬਣੇ ਅਹੁਦੇਦਾਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਸੋਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗਾਦੜੀਵਾਲ, ਸੁਖਵਿੰਦਰ ਸਿੰਘ ਮਾਨ ਅਤੇ ਹੋਰ ਆਗੂ ਹਾਜ਼ਰ ਰਹੇ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਪਾਰਟੀ ਦੀ ਸਮੁੱਚੀ ਤਾਕਤ ਉਸਦੇ ਮਿਹਨਤ ਵਰਕਰ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰਨ ਸੁਰਜੀਤ ਸਮੇਂ ਸਮਾਜ ਅਤੇ ਸਹਿਜ ਦੇ ਹੁਕਮਾਂ ਅਨੁਸਾਰ ਬਣੀ ਪਾਰਟੀ ਹੈ, ਜੋ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਕੰਮ ਕਰੇਗੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਲਈ ਡਟ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਲਦ ਹੀ ਦੂਜੀ ਸੂਚੀ ਜਾਰੀ ਕਰਕੇ ਮਿਹਨਤੀ ਅਤੇ ਨੌਜਵਾਨ ਵਰਕਰਾਂ ਨੂੰ ਵੀ ਅਹੁਦੇਦਾਰੀਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਬਾਦਲ ਪਰਿਵਾਰ ਦੀਆਂ ਨੀਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਿਘਾਰ ਲਈ ਜ਼ਿੰਮੇਵਾਰ ਕਰਾਰ ਦਿੱਤਾ। ਇਸ ਮੌਕੇ ਅਵਤਾਰ ਸਿੰਘ ਸੋਹਲ, ਕੁਲਵਿੰਦਰ ਸਿੰਘ ਜੰਡਾ, ਜਰਨੈਲ ਸਿੰਘ ਗਾਦੜੀਵਾਲ ਅਤੇ ਸੁਖਵਿੰਦਰ ਸਿੰਘ ਮਾਨ ਨੇ ਕਿਹਾ ਕਿ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਤੇ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ।