ਮਸਵਾਈ ਕਰਮਚਾਰੀਆਂ ਦੀ ਹੜਤਾਲ ਖਤਮ

May 23, 2026 Punjabi Page 2

ਮਸਵਾਈ ਕਰਮਚਾਰੀਆਂ ਦੀ ਹੜਤਾਲ ਖਤਮ

ਅੱਜ ਤੋਂ ਮੁੜ ਸ਼ੁਰੂ ਹੋਣਗੀਆਂ ਸਫਾਈ ਸੇਵਾਵਾਂ : ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਨਿਜੀ ਪੱਤਰ ਪ੍ਰੇਰਕ, ਹਰਪ੍ਰੀਤ ਕੁਮਾਰ ਮਲਹੋਤਰਾ

ਬਟਾਲਾ, 22 ਮਈ, (ਨਿਜੀ ਪੱਤਰ ਪ੍ਰੇਰਕ, ਹਰਪ੍ਰੀਤ ਕੁਮਾਰ ਮਲਹੋਤਰਾ)-ਪਿਛਲੇ ਕਰੀਬ 17 ਦਿਨਾਂ ਤੋਂ ਨਗਰ ਕੌਂਸਲ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਚੱਲਦੀ ਆ ਰਹੀ ਹੜਤਾਲ ਨੂੰ ਕੱਲ੍ਹ ਦੇਰ ਸ਼ਾਮੀਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਖਤਮ ਕਰਵਾ ਦਿੱਤਾ ਗਿਆ ਹੈ।

ਇਹ ਜਾਣਕਾਰੀ ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਅੱਜ ਤੋਂ ਹੀ ਸਫਾਈ ਕਰਮਚਾਰੀ ਸ਼ਹਿਰ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਚੁੱਕਣ ਦਾ ਕੰਮ ਸ਼ੁਰੂ ਕਰਨਗੇ ਅਤੇ ਸ਼ਹਿਰ ਦੀ ਸਫਾਈ ਵੀ ਤੁਰੰਤ ਪ੍ਰਭਾਵ ਨਾਲ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਪੂਰੇ ਸ਼ਹਿਰ ਦੀ ਸਫਾਈ ਮੁਕੰਮਲ ਕਰ ਲਈ ਜਾਵੇਗੀ ਅਤੇ ਸਫਾਈ ਪ੍ਰਬੰਧ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚੱਲਣ ਲੱਗਣਗੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਫਾਈ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ।

QR code