ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ 5 ਦਿਨਾਂ ਲਈ ਮੀਂਹ ਪੈਣ ਦੀ ਪੇਸ਼ੀਨਗੋਈ

May 26, 2026 Punjabi Page 1

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ 5 ਦਿਨਾਂ ਲਈ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 25 ਮਈ (ਪੰਜਾਬ ਟਾਈਮਜ਼ ਬਿਊਰੋ)- ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ਮੁੜ ਆਮ ਦੇ ਨੇੜੇ ਪਹੁੰਚਣ ਦੇ ਨਾਲ ਹੀ, ਮੌਸਮ ਵਿਭਾਗ ਨੇ 27 ਮਈ ਤੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜੋ ਕਿ ਇਸ ਖੇਤਰ ਦੇ ਕਈ ਹਿੱਸਿਆਂ ਵਿੱਚ ਹੋਰ ਰਾਹਤ ਲਿਆ ਸਕਦੀ ਹੈ। ਭਾਰਤੀ ਮੌਸਮ ਵਿਭਾਗ ਨੇ ਹਰਿਆਣਾ ਵਿੱਚ 27, 28 ਅਤੇ 31 ਮਈ ਨੂੰ ਅਤੇ ਪੰਜਾਬ ਵਿੱਚ 28 ਅਤੇ 31 ਮਈ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। 29 ਅਤੇ 30 ਮਈ ਨੂੰ ਦੋਵਾਂ ਸੂਬਿਆਂ ਵਿੱਚ ਵਡੇ ਪੱਧਰ ‘ਤੇ ਮੀਂਹ ਪੈਣ ਦੀ ਉਮੀਦ ਹੈ। ਇੰਨਾ ਹੀ ਨਹੀਂ ਬਲਕਿ ਦੋਵੇਂ ਸੂਬਿਆਂ ਵਿੱਚ 28 ਅਤੇ 29 ਮਈ ਨੂੰ ਕੁਝ ਥਾਵਾਂ ‘ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਵੀ ਲਿਸ਼ਕ ਸਕਦੀ ਹੈ।

QR code