ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ : ਡਿਪਟੀ ਕਮਿਸ਼ਨਰ

May 26, 2026 Punjabi Page 7

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ : ਡਿਪਟੀ ਕਮਿਸ਼ਨਰ

ਮਨੀਸ਼ ਮਲਹੋਤਰਾ

ਅੰਮ੍ਰਿਤਸਰ, 25 ਮਈ (ਮਨੀਸ਼ ਮਲਹੋਤਰਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ, ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟਿਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ਾਂ ਦੀ ਵਰਤੋਂ ਸਕਣਗੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਏਪਿਕ ਕਾਰਡ ਉਪਲਬਧ ਹੈ, ਉਹ ਆਪਣਾ ਕਾਰਡ ਰਾਹੀਂ ਵੋਟ ਪਾ ਸਕਣਗੇ। ਜਿਨਾਂ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਏਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਵੋਟ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਅਜ਼ਾਦੀ ਘੁਲਾਟੀਆਂ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਜਾਰੀ ਪਾਸਬੁੱਕ, ਸਰਕਾਰੀ ਮਹਿਕਮੇ ਵੱਲੋਂ ਜਾਰੀ ਹੋਲਡਰ ਇਸ਼ੂਅਡ ਸਮਾਰਟ ਕਾਰਡ, ਸਮੇਤ ਸੂਬਾਈ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਪਬਲਿਕ ਲਿਮਟਿਡ ਆਈਡੀ ਕਾਰਡ (“494), ਕੇਂਦਰ/ਰਾਜ ਸਰਕਾਰ, ਪੀਐਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ‘ਤੇ ਹੈ ਤਾਂ ਉਸ ਦੇ ਅਧਾਰ ‘ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਦੌਰਾਨ ਇੱਕ ਅਪੀਲ ਨਾਲ ਆਪਣੀ ਪਛਾਣ ਦਸਤਾਵੇਜ਼ ਜਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ।

QR code