ਗੈਰ ਵਿਦਿਅਕ ਡਿਊਟੀਆਂ ਬਹਾਨੇ ਅਧਿਆਪਕਾਂ ‘ਤੇ ਅੱਤਿਆਚਾਰ ਕਰਨਾ ਬੰਦ ਕਰੇ ਪੰਜਾਬ ਸਰਕਾਰ : ਜੀ.ਟੀ.ਯੂ
ਅਧਿਆਪਕ ਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 2 ਜੂਨ ਨੂੰ ਮੁਹਾਲੀ ਵਿਖੇ ਹੋਵੇਗੀ ਰੋਸ ਰੈਲੀ : ਆਗੂ
ਪੰਜਾਬ ਟਾਈਮਜ਼ ਵਿਸ਼ੇਸ਼ ਅੰਮ੍ਰਿਤਸਰ, 25 ਮਈ (ਅਮ੍ਰਿਤ)- ਗ੍ਰੇਡਿਡ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਾਬੂ ਸਿੰਘ ਟਪਈ ਦੀ ਪ੍ਰਧਾਨਗੀ ਹੇਠ ਹੋਈ। ਹਰਿੰਦਰ ਸਿੰਘ ਸੁਲਤਾਨਵਿੰਡ ਜ਼ਿਲ੍ਹਾ ਜਨਰਲ ਸਕੱਤਰ ਦੁਆਰਾ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੇ ਕਈ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਲੈ ਕੇ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਆਗੂਆਂ ਨੇ ਅੰਮ੍ਰਿਤਸਰ ਕਿ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਜਿਵੇਂ
ਬੀ ਐਲ. ਓ., ਇਲੈਕਸ਼ਨ ਡਿਊਟੀ, ਐਸ. ਐਮ. ਆਰ. ਦਾ ਕੰਮ, ਧਰਤੀ ਮਾਪਣ ਸਬੰਧੀ ਡਿਊਟੀ, ਸੈਸਸ ਅਤੇ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਹੋਰ ਗੈਰ ਵਿਦਿਆਰਥਕ ਪ੍ਰੋਜੈਕਟ ਜਿਵੇਂ ਮਿਸ਼ਨ ਸਮਰੱਥ, ਚਾਨਣ ਨਿਸ਼ਾਨੀ ਪ੍ਰੋਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗੈਰ ਵਿਦਿਅਕ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁਝ ਦੇਖ ਕੇ ਚੁੱਪ ਦਰਸ਼ਕ ਬਣ ਬੈਠਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਮੰਤਰੀ ਇਸ ਸਭ ਦਾ ਵਿਰੋਧ ਕਰਨ ਦੀ ਬਜਾਏ ਕਿਸੇ ਹੋਰ ਹੀ ਦੁਨੀਆਂ ਵਿੱਚ ਗਵਾਚਾ ਜਾਪਦਾ ਹੈ।
ਪੰਜਾਬ ਸਰਕਾਰ ਦੀ ਅਧਿਆਪਕ ਅਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 2 ਜੂਨ ਨੂੰ ਮੁਹਾਲੀ ਦੇ ਵਿਸ਼ੇਸ਼ ਭਵਨ ਵਿਖੇ ਜ਼ਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜੀਟੀਯੂ ਦੇ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਇਸ ਰੋਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ। ਇਸ ਸਮੇਂ ਹਰਪ੍ਰੀਤ ਸਿੰਘ ਮੋਹਾਲੀ ਵਿੱਤ ਸਕੱਤਰ, ਹੀਰਾ ਸਿੰਘ ਬੱਟੀ, ਹਰਮਨਦੀਪ ਸਿੰਘ ਭੰਗਾਲੀਆ, ਨਵਜੋਤ ਸਿੰਘ ਰਤਨ, ਹਰਦੇਵਿੰਦਰ ਸਿੰਘ ਸੋਹ, ਹਰਦੇਵਿੰਦਰ ਪਾਲ ਸਿੰਘ, ਹਰਿੰਦਰ ਸਿੰਘ ਜਲਾਲਾਬਾਦ, ਨਵਤੇਜ ਸਿੰਘ ਪਿਲਖੀਆ, ਮੰਗਲ ਸਿੰਘ ਟਾਂਡਾ, ਨਿਰਮਲ ਸਿੰਘ ਬੱਬਾ,