‘ਡੂੰਘ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੇ 29 ਪੁਲਿਸ ਕਰਮਚਾਰੀ ਸਰਟੀਫਿਕੇਟ ਤੇ ਨਕਦ ਇਨਾਮਾਂ ਨਾਲ ਸਨਮਾਨਿਤ
ਬਲਜੀਤ ਸਿੰਘ ਬਰਾੜ
ਜਲੰਧਰ, 26 ਮਈ- ਅੱਜ ਪੁਲਿਸ ਲਾਈਨ ਵਿੱਚ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਪੁਲਪ੍ਰੀਤ ਕੌਰ ਆਈ.ਪੀ.ਐਸ. ਜੀ ਨੇ “ਡੂੰਘ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿਛਲੇ 01 ਮਹੀਨੇ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣ ਵਾਲੇ 29 ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।
ਉਹਨਾਂ ਨੇ ਇਹਨਾਂ ਪੁਲਿਸ ਕਰਮਚਾਰੀਆਂ ਦੀ ਹੌਸਲਾ-ਅਫਜਾਈ ਕਰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਇਹਨਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਨੂੰ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਹੈ। ‘ਡੂੰਘ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚੰਗੇ ਅਤੇ ਸਫਲ ਸ਼ਾਨਦਾਰ ਕਾਰਗੁਜ਼ਾਰੀ ਅਤੇ ਸਮਰਪਣ ਨੇ ਨਾ ਸਿਰਫ ਪੁਲਿਸ ਵਿਭਾਗ ਦਾ ਮਾਣ ਵਧਾਇਆ ਹੈ, ਸਗੋਂ ਸਮਾਜ ਵਿੱਚ ਕਾਨੂੰਨ ਪ੍ਰਤੀ ਭਰੋਸੇ ਨੂੰ ਵੀ ਹੋਰ ਮਜਬੂਤ ਕੀਤਾ ਹੈ। ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਇਹਨਾਂ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ।
ਇਹਨਾਂ ਕਰਮਚਾਰੀਆਂ ਦੀ ਕਾਰਗੁਜ਼ਾਰੀ ਕਮਿਸ਼ਨਰੇਟ ਪੁਲਿਸ ਦੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਇੱਕ ਇਰਾਦੇ, ਵਚਨਬੱਧਤਾ ਅਤੇ ਲਗਨ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ। ਸ਼੍ਰੀ ਜਲੰਧਰ ਨੇ ਇਹਨਾਂ ਪੁਲਿਸ ਕਰਮਚਾਰੀਆਂ ਦੀ ਹੌਸਲਾ ਅਫਜਾਈ ਲਈ ਦਰਜਾ-1 ਸਰਟੀਫੀਕੇਟ ਤੇ ਕੁੱਲ 02 ਲੱਖ 2 ਹਜਾਰ ਰੁਪਏ ਨਕਦ ਇਨਾਮ ਵਜੋਂ ਦਿੱਤੇ, ਇਹਨਾਂ ਵਿੱਚ 09 ਸਬ-ਇੰਸਪੈਕਟਰ, 17 ਅਸਿਸਟੈਂਟ ਸਬ-ਇੰਸਪੈਕਟਰ ਅਤੇ 03 ਹੈੱਡ ਕਾਂਸਟੇਬਲ ਸਮੇਤ ਕੁੱਲ 29 ਕਰਮਚਾਰੀ ਸਨ।
ਕਮਿਸ਼ਨਰੇਟ ਪੁਲਿਸ ਆਪਣੀ ਜ਼ੋਨ ਵਿੱਚੋਂ ਵੀ ਨਸ਼ਿਆਂ ਸਮੇਤ ਆਪਣੀ ਜਿੰਮੇਵਾਰੀ ਨੂੰ ਹੋਰ ਤੇਜ ਅਤੇ ਪ੍ਰਭਾਵਸ਼ਾਲੀ ਬਣਾਉਂਦੀ ਰਹੇਗੀ, ਤਾਂ ਜੋ ਸਮਾਜ ਵਿੱਚ ਅਮਨ-ਕਾਨੂੰਨ ਕਾਇਮ ਰਹੇ ਅਤੇ ਨੌਜਵਾਨਾਂ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਪ੍ਰਦਾਨ ਕੀਤਾ ਜਾ ਸਕੇ।
ਇਸ ਸਮਾਰੋਹ ਦੌਰਾਨ ਡੀਸੀਪੀ ਇਨਵੈਸਟੀਗੇਸ਼ਨ ਸ਼੍ਰੀ ਮਨਪ੍ਰੀਤ ਸਿੰਘ ਪੀਪੀਐਮਐਸ ਅਤੇ ਸ਼੍ਰੀ ਸਤਵਿੰਦਰ ਸਿੰਘ ਪੀਪੀਐਮਐਸ ਵੀ ਹਾਜ਼ਰ ਸਨ, ਜੇਹਨਾਂ ਨੇ ਵੀ ਸਨਮਾਨਿਤ ਹੋਣ ਵਾਲੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਹੋਰ ਜਿਆਦਾ ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ।